ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਜਲੰਧਰ ਦੇ ਸੰਘਾ ਚੋਂਕ ਨੇੜੇ Pearl Hospital ਤੇ ਮੈਟਰਨਿਟੀ ਹੋਮ ਦੀ ਇਕ ਨਰਸ ਦਾ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਨਰਸ ਦਾ ਕਤਲ ਕੀਤਾ ਗਿਆ ਹੈ। ਉਥੇ ਦੂਜੀ ਨਰਸ ਦੀ ਗੰਭੀਰ ਰੂਪ ਨਾਲ ਜਖ਼ਮੀ ਹੋ ਗਈ ਹੈ। ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇ ਨਰਸਾਂ 'ਤੇ ਹਸਪਤਾਲ ਦੇ ਹੋਸਟਲ ਦੀ ਛੱਤ 'ਤੇ ਹਮਲਾ ਕੀਤਾ ਗਿਆ ਸੀ।
ਹਸਪਤਾਲ ਦੀ ਨਰਸ ਨੇ ਦੱਸਿਆ ਕਿ ਜਦੋ ਡਿਊਟੀ ਤੇ ਮੌਜੂਦ ਨਰਸ ਘਰ ਦੇ ਉਪਰ ਗਈ ਤਾਂ ਉਹ ਦੇਖ ਕੇ ਹੈਰਾਨ ਹੋ ਗਈ ਉਥੇ ਡਿਊਟੀ ਦੌਰਾਨ ਜੋਤੀ ਤੇ ਬਲਜਿੰਦਰ ਦੋਵੇ ਖੂਨ ਨਾਲ ਲਖੱਪਖ ਪਈਆਂ ਸੀ। ਹਸਪਤਾਲ ਦੇ ਸਟਾਫ ਨੇ ਤੁਰਤ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਜਖਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਬਲਜਿੰਦਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ ਪਰ ਜੋਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਉਥੇ ਤੇਜ਼ਧਾਰ ਹਥਿਆਰ ਦਾ ਟੁੱਟਿਆ ਹੋਇਆ ਟੁਕੜਾ ਵੀ ਮਿਲਿਆ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।