by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਸਰਕਾਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ ਹੈ। ਇਹ ਮਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਸ਼ ਕੀਤਾ CM ਮਾਨ ਨੇ ਕਿਹਾ ਕਿ ਲੋਕਤੰਤਰ ਵੀਚ ਲੋਕ ਵੱਡੇ ਹੁੰਦੇ ਹਨ ਤੇ ਕੋਈ ਵੂ ਲੋਕਾਂ ਵਲੋਂ ਦਿੱਤੀ ਤਾਕਤ ਤੋਂ ਉੱਪਰ ਨਹੀਂ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈ ਵਿਧਾਨ ਸਭਾ ਸੈਸ਼ਨ ਦੌਰਾਨ ਭਰੋਸੇ ਦਾ ਮਤ ਲਿਆ ਰਿਹਾ ਹਾਂ। ਉਨ੍ਹਾਂ ਨੇ ਦੋਸ਼ ਲਗਾਏ ਕਿ ਕਾਂਗਰਸ ਕੋਈ ਵੀ ਮਤਾ ਪਾਸ ਜਾਂ ਬਹਿਸ ਨਹੀਂ ਹੋਣ ਦਿੰਦੀ। ਜਦੋ ਕਿ ਕਾਂਗਰਸੀ ਵਿਧਾਇਕ ਬਾਹਰ ਜਾ ਕੇ ਮੀਡੀਆ ਸਾਹਮਣੇ ਕਗਿਣਗੇ। ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਸਰਕਾਰ ਬਦਲਣ ਤੋਂ ਬਾਅਦ ਕਈ ਫਾਈਲਾਂ ਤੇ ਦਸਤਖਤ ਕੀਤੇ ਸੀ, ਮੈ ਜਾਣਨਾ ਚਾਹੁੰਦਾ ਹੈ ਕਿ ਉਨ੍ਹਾਂ ਨੇ ਸਦਤਖਤ ਕਿਉ ਕੀਤੇ ਹਨ। ਮਾਨ ਨੇ ਕਿਹਾ ਕਿ ਜੇਕਰ ਭਾਜਪਾ ਦਾ ਆਪਰੇਸ਼ਨ ਲੋਟਸ ਫੇਲ ਹੋ ਜਾਂਦਾ ਹੈ ਤਾਂ ਕਾਂਗਰਸ ਨੂੰ ਕਿ ਨੁਕਸਾਨ ਹੋਵੇਗਾ ।