ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖ਼ੁਫ਼ੀਆ ਏਜੰਸੀਆਂ ਵਲੋਂ ਇਨਪੁਟਸ ਦਿੱਤੇ ਗਏ ਹਨ ਕਿ ਅੱਤਵਾਦੀ ਪੰਜਾਬ 'ਚ ਸਰਕਾਰੀ ਇਮਾਰਤਾਂ ਤੇ ਥਾਣਿਆਂ 'ਤੇ ਵੱਡਾ ਹਮਲਾ ਕਰਨ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਇਸ ਜਾਣਕਾਰੀ ਤੋਂ ਬਾਅਦ ਸਰਕਾਰੀ ਇਮਾਰਤਾਂ ਤੇ ਥਾਣਿਆਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ । ਇਸ ਦੇ ਬਾਵਜੂਦ ਵੀ ਖ਼ੁਫ਼ੀਆ ਏਜੰਸੀਆਂ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਲਈ ਕਹਿ ਰਹੀਆਂ ਹਨ ।
ਲੁਧਿਆਣਾ ਦੇ CP ਵਲੋਂ ਸਾਰੇ ਉੱਚ ਅਧਿਕਾਰੀਆਂ ਤੇ ਥਾਣਾ ਪੁਲਿਸ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਥਾਣੇ ਅੰਦਰ ਤੇ ਬਾਹਰ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ । ਜਾਣਕਾਰੀ ਅਨੁਸਾਰ ਹਾਈਵੇਅ 'ਤੇ ਮੌਜੂਦ ਥਾਣਿਆਂ 'ਚ ਜ਼ਿਆਦਾ ਸੁਰੱਖਿਆ ਵਰਤਣ ਲਈ ਕਿਹਾ ਗਿਆ ਹੈ ਕਿਉਕਿ ਅਹਿਜੇ ਥਾਣਿਆਂ ਤੇ ਹਮਲਾ ਕਰਕੇ ਭੱਜਣਾ ਸੌਖਾ ਹੁੰਦਾ ਹੈ। ਪੁਲਿਸ ਵਲੋਂ ਸ਼ਹਿਰ ਦੇ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ।