by mediateam
ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ’ਚ ਰਾਲਵਪਿੰਡੀ ਦੀ ਇਕ ਅਦਾਲਤ ਨੇ ਟਾਪ ਮਾਡਲ ਅਤੇ ਪਿੱਠ ਵਰਤੀ ਗਾਇਕਾ ਅਯਾਨ ਅਲੀ ਨੂੰ ਨਗਦੀ ਦੀ ਸਮੱਗਲਿੰਗ ਦੇ ਮਾਮਲਿਆਂ ’ਚ ਭਗੌੜਾ ਕਰਾਰ ਦਿੰਦੇ ਹੋਏ ਉਸ ਦੀਆਂ ਚੱਲ-ਅਚੱਲ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ।
ਦੱਸ ਦਈਏ ਕਿ ਨਿਊਜ਼ ਪੇਪਰ ਡਾਨ ਦੀ ਰਿਪੋਰਟ ਮੁਤਾਬਕ ਜੱਜ ਅਰਸ਼ਦ ਹੁਸੈਨ ਭੁੱਟੋ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਸ਼ਨੀਵਾਰ ਨੂੰ ਇਸ ਸਬੰਧੀ ਹੁਕਮ ਦਿੱਤਾ। ਅਦਾਲਤ ਨੇ ਅਯਾਨ ਦੇ ਵਕੀਲ ਦੀ ਅਪੀਲ ਨੂੰ ਵੀ ਠੁਕਰਾ ਦਿੱਤਾ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਕੋਰਟ ਵਿਚ ਸਮਰਪਨ ਕਰਨ ਲਈ ਥੋੜ੍ਹਾ ਸਮਾਂ ਦਿੱਤਾ ਜਾਵੇ।