ਚੰਡੀਗੜ੍ਹ (ਦੇਵ ਇੰਦਰਜੀਤ) : ਕੈਪਟਨ ਅਮਰਿੰਦਰ ਸਿੰਘ ਨੇ ਬੀ. ਐੱਸ. ਐੱਫ. ਦੇ ਦਾਇਰੇ ਦੇ ਅਧਿਕਾਰ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਕੋਈ ਖ਼ਤਰਾ ਨਹੀਂ। ਪੰਜਾਬ ਪੁਲਸ ਨੂੰ ਬੀ. ਐੱਸ. ਐੱਫ. ਦੀ ਮਦਦ ਦੀ ਲੋੜ ਹੈ। ਇਸ ਨਾਲ ਸੂਬਿਆਂ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗੇਗੀ। ਕੈਪਟਨ ਨੇ ਕਿਹਾ ਕਿ ਪਾਕਿਸਾਨ ਵਲੋਂ ਹਾਈਟੈੱਕ ਡ੍ਰੋਨ ਭੇਜੇ ਜਾ ਰਹੇ ਹਨ। ਡ੍ਰੋਨਾਂ ਰਾਹੀਂ ਹੈਰੋਇਨ, ਹਥਿਆਰ ਅਤੇ ਬੰਬ ਭੇਜੇ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਜਿਹੜੇ ਡ੍ਰੋਨ ਭੇਜੇ ਜਾ ਰਹੇ ਹਨ, ਇਨ੍ਹਾਂ ਦੀ ਰੇਂਜ ਬਹੁਤ ਦੂਰ ਤੱਕ ਹੈ, ਅਤੇ ਇਨ੍ਹਾਂ ਨਾਲ ਨਜਿੱਠਣ ਲਈ ਹੀ ਬੀ. ਐੱਸ.ਐੱਫ. ਦਾ ਦਾਇਰਾ ਵਧਾਇਆ ਗਿਆ ਹੈ। ਇਹ ਨਾ ਸੋਚਿਆ ਜਾਵੇ ਕਿ ਬੀ. ਐੱਸ. ਐੱਫ. ਸਾਡੇ ਘਰਾਂ ਵਿਚ ਵੜੇਗੀ।
ਉਨ੍ਹਾਂ ਕਿਹਾਕਿ ਮੈਂ ਖੁਦ ਫੌਜ ਵਿਚ ਰਿਹਾ ਹਾਂ। ਕੈਪਨਟ ਨੇ ਕਿਹਾ ਕਿ ਇਹ ਸਾਡੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਹੈ ਅਤੇ ਇਸ ਮਸਲੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉੱਠ ਕੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੂੰ ਮੌਜੂਦਾ ਸਥਿਤੀ ਨਹੀਂ ਲੁਕਾਉਣੀ ਚਾਹੀਦੀ, ਸਗੋਂ ਲੋਕਾਂ ਨੂੰ ਇਸ ਬਾਰੇ ਜਾਗਰੂਕਤ ਕਰਨਾ ਚਾਹੀਦਾ ਹੈ।