by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਹੀ ਗੈਂਗਸਟਰਾਂ ਵਲੋਂ ਹਿੰਦੂ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉੱਥੇ ਹੀ ਹੁਣ ਬਜਰੰਗ ਦਲ ਦੇ ਪ੍ਰਧਾਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਵਿਜੇ ਕੁਮਾਰ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਹਨ ਤੇ ਸ਼ਿਵ ਸੈਨਾ ਪੰਜਾਬ ਨਾਂ ਦੀ ਸੰਸਥਾ ਚਲਾ ਰਹੇ ਹਨ। ਵਿਜੇ ਕੁਮਾਰ ਨੇ ਕਿਹਾ ਉਨ੍ਹਾਂ ਨੂੰ ਪਹਿਲਾਂ ਵੀ ਖਾਲਿਸਤਾਨ ਸਮਰਥਕਾਂ ਵਲੋਂ ਜਾਣੋ ਮਾਰਨ ਦੀਆਂ ਧਮਕੀਆਂ ਆ ਰਹੀਆਂ ਹਨ ਪਰ ਦੁੱਖ ਦੀ ਗੱਲ ਹੀ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਵਿਜੇ ਨੇ ਕਿਹਾ ਕਿ ਸਰਕਾਰ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਤਸਵੀਰਾਂ ਪੋਸਟ ਕਰਨ ਵਾਲਿਆਂ ਖਿਲਾਫ ਕਾਰਵਾਈ ਕਰ ਰਹੀ ਹੈ । ਦੂਜੇ ਪਾਸੇ ਕਈ ਗੈਂਗਸਟਰ, ਅੱਤਵਾਦੀ ਸ਼ਰੇਆਮ ਧਮਕੀਆਂ ਦੇ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।