ਲਾਰੈਂਸ ਬਿਸ਼ਨੋਈ ਦੇ ਭਰਾ ਦੀ ਵੀਡੀਓ ਨੂੰ ਲੈ ਕੇ ਬਲਕੌਰ ਸਿੰਘ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਕਰਨ ਔਜਲਾ ਦੀ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਰਨ ਔਜਲਾ ਤੇ ਸ਼ੈਰੀ ਮਾਨ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਪੇਸ਼ਕਾਰੀ ਦੇ ਰਹੇ ਹਨ । ਜਿੱਥੇ ਉਨ੍ਹਾਂ ਨਾਲ ਅਨਮੋਲ ਬਿਸ਼ਨੋਈ ਵੀ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਲੈ ਕੇ ਕਰਨ ਔਜਲਾ ਤੇ ਸ਼ੈਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਨਹੀ ਪਤਾ ਹੁੰਦਾ ਕਿ ਉਨ੍ਹਾਂ ਨੇ ਕਿੱਥੇ ਆਪਣਾ ਸ਼ੋਅ ਕਰਨਾ ਹੈ…. ਉਸ ਥਾਂ 'ਤੇ ਜਿਸ ਨੇ ਆਉਣਾ ਹੈ ਜਾਂ ਜਿਸ ਨੇ ਨਹੀਂ ਆਉਣਾ ਹੈ ।

ਇਸ ਵੀਡੀਓ ਨੂੰ ਲੈ ਕੇ ਹੁਣ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ: ਅਜਿਹੀ ਵੀਡੀਓਜ਼ ਦੇਖ ਕੇ ਮੈਨੂੰ ਬਹੁਤ ਅਫਸੋਸ ਹੁੰਦਾ ਹੈ ।ਸਰਕਾਰ ਵਲੋਂ ਜੋ ਵੀ ਦਾਅਵੇ ਕੀਤੇ ਗਏ ਹਨ….ਉਹ ਸਭ ਝੂਠੇ ਸਾਬਤ ਹੀਏ ਹਨ…..ਮੇਰਾ ਵਿਸ਼ਵਾਸ ਉੱਠ ਰਿਹਾ ਹੈ ।ਬਲਕੌਰ ਸਿੰਘ ਨੇ ਕਿਹਾ ਕਰਨ ਔਜਲਾ ਦਾ ਆਪਣਾ ਪੱਖ ਹੋ ਸਕਦਾ ਹੈ ਪਰ ਉਹ ਇਸ ਗੱਲ ਨਾਲ ਸਹਿਮਤ ਨਹੀ ਹਨ ਕਿ ਗਾਇਕ ਨੂੰ ਕਿਸੇ ਗੱਲ ਦਾ ਪਤਾ ਨਹੀਂ ਹੁੰਦਾ। ਉਨ੍ਹਾਂ ਨੇ ਕਰਨ ਔਜਲਾ ਆਪਣੀ ਜਗ੍ਹਾ ਠੀਕ ਹੈ। ਗਾਇਕ ਨੂੰ ਨਹੀ ਪਤਾ ਹੁੰਦਾ ਕਿ ਉਸ ਦੇ ਸਾਹਮਣੇ ਕੌਣ -ਕੌਣ ਖੜ੍ਹਾ ਹੈ। ਜ਼ਿਕਰਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਦੇ ਮਾਪਿਆਂ ਵਲੋਂ ਪ੍ਰਸ਼ਾਸਨ ਕੋਲੋਂ ਲਗਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।