by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੁਣ ਵਿਦੇਸ਼ ਜਾਣ ਲਈ ਗੁਰਦੁਆਰਿਆਂ 'ਚ ਖਿਡੌਣੇ ਚੜ੍ਹਾਉਣ ਦੀ ਪ੍ਰਥਾ 'ਤੇ ਰੋਕ ਲਗਾਈ ਜਾਵੇਗੀ। ਦੱਸਿਆ ਜਾ ਰਿਹਾ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿੱਚ ਵਿਦੇਸ਼ ਜਾਣ ਸਮੇ ਜਹਾਜ਼ ਵਰਗੇ ਹੋਰ ਖਿਡੌਣੇ ਚੜ੍ਹਾਉਣ ਦੀ ਪ੍ਰਥਾ 'ਤੇ ਰੋਕਣ ਲਗਾਉਣ ਲਈ ਸੇਵਾਦਾਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਤੇ ਲੋਕਾਂ ਨੂੰ ਸਿੱਖ ਭਾਈਚਾਰੇ ਨੂੰ ਲੈ ਕੇ ਜਾਗਰੂਕ ਵੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੀ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਕਈ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵਲੋਂ ਵਿਦੇਸ਼ ਜਾਣ ਵਾਲੇ ਨੌਜਵਾਨਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ । ਦੱਸਣਯੋਗ ਹੈ ਕਿ ਜਲੰਧਰ ਦੇ ਇੱਕ ਗੁਰੁਦਆਰਾ ਤੱਲ੍ਹਣ ਸਾਹਿਬ ਵਿਖੇ ਲੋਕ ਵਿਦੇਸ਼ ਜਾਣ ਲਈ ਖਿਡੌਣੇ ਦਾ ਜਹਾਜ਼ ਚੜ੍ਹਾਉਂਦੇ ਹਨ। ਇਹ ਪ੍ਰਥਾ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ਼ੁਰੂ ਹੋ ਗਈ ਹੈ ।