BDPO ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ,15000 ਰੁਪਏ ਦੀ ਕੀਤੀ ਸੀ ਮੰਗ

by jaskamal

ਪੱਤਰ ਪ੍ਰੇਰਕ : ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਲਜੀਤ ਸਿੰਘ ਬਾਘਾ ਸਿੱਧਵਾਂ ਬੇਟ ਨੂੰ ਸਰਪੰਚ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਡੀ.ਪੀ.ਓ. ਨੇ ਪਿੰਡ ਬਸਿਆਮੀ ਦੇ ਸਰਪੰਚ ਸੁਖਵਿੰਦਰ ਸਿੰਘ ਤੋਂ ਪੰਚਾਇਤੀ ਫੰਡਾਂ ਦੀ ਮਨਜ਼ੂਰੀ ਦੇਣ ਲਈ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸਰਪੰਚ ਬਸਿਆਮੀ ਨੇ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਸਰਪੰਚ ਡਾ. ਕੇਐਨਐਸ ਕੰਗ ਦੇ ਧਿਆਨ ਵਿੱਚ ਲਿਆਂਦਾ। ਅੱਜ ਦੇ ਨਿਸ਼ਚਿਤ ਸਮੇਂ ਅਨੁਸਾਰ ਕੇ.ਐਨ.ਐਸ ਕੰਗ ਅਤੇ ਉਨ੍ਹਾਂ ਦੀ ਟੀਮ ਨੇ ਉਕਤ ਬੀ.ਡੀ.ਪੀ.ਓ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜਾਣਕਾਰੀ ਅਨੁਸਾਰ ਬੀ.ਡੀ.ਪੀ.ਓ. ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰਕੇ ਥਾਣਾ ਸਿੱਧਵਾਂ ਬੇਟ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ |