by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਿਊਟੀ ਟਾਇਮ ਦਫ਼ਤਰ 'ਚ ਹਾਜ਼ਰ ਰਹਿ ਕੇ ਆਮ ਲੋਕਾਂ ਦੇ ਕੰਮਕਾਰ ਕਰਨ ਦੇ ਨਿਰਦੇਸ਼ ਦਿੱਤੇ ਸਨ।
ਦੱਸ ਦਈਏ ਕਿ ਡਿਊਟੀ ਦੌਰਾਨ ਆਰਾਮ ਫਰਮਾ ਰਹੇ ਬਾਘਾਪੁਰਾਣਾ ਦੇ ਬੀ.ਡੀ.ਪੀ.ਓ. ਨਿਰਮਲ ਸਿੰਘ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤੁਰੰਤ ਐਕਸ਼ਨ ਲੈਂਦਿਆਂ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਬੀ.ਡੀ.ਪੀ.ਓ. ਤੋਂ ਸਾਰਾ ਰਿਕਾਰਡ ਲੈ ਕੇ ਪੰਚਾਇਤ ਵਿਭਾਗ ਦੇ ਦਫ਼ਤਰ ’ਚ ਹਾਜ਼ਰ ਹੋਣ ਲਈ ਕਿਹਾ ਹੈ।