ਵੈੱਬ ਡੈਸਕ (ਸਾਹਿਬ) - ਅਕਸਰ ਹੀ ਬੇਅਦਬੀ ਦੀਆਂ ਘਟਨਾ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਹੁਣਕਸਬਾ ਭੁਲੱਥ ਨੇੜੇ ਪੈਂਦੇ ਪਿੰਡ ਭਗਵਾਨਪੁਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ ਵੇਲੇ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ। ਘਟਨਾ ਦਾ ਪਤਾ ਲੱਗਣ 'ਤੇ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਉਸ ਦਾ ਰੱਜ ਕੇ ਕੁਟਾਪਾ ਚਾੜ੍ਹਿਆ। ਕੁੱਟਮਾਰ ਕਾਰਨ ਜ਼ਖ਼ਮੀ ਹੋਏ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਤੇ ਹਸਪਤਾਲ ਵਿਖੇ ਵੱਡੀ ਗਿਣਤੀ ਵਿੱਚ ਪੁਲਸ ਅਧਿਕਾਰੀ ਮੌਕੇ 'ਤੇ ਪੁੱਜ ਗਏ।
ਸੰਗਤਾਂ ਨੇ ਸਿਵਲ ਹਸਪਤਾਲ ਭੁਲੱਥ ਦੇ ਬਾਹਰ ਉਕਤ ਵਿਅਕਤੀ ਦੇ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਧਰਨਾ ਲਗਾਇਆ। ਦੱਸ ਦਈਏ ਕਿ ਮੌਕੇ 'ਤੇ ਪੁਲਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ, ਐੱਸ.ਐੱਸ.ਪੀ. ਵਤਸਲਾ ਗੁਪਤਾ ਤੇ ਹੋਰ ਅਧਿਕਾਰੀ ਅਤੇ ਐੱਸ.ਪੀ. ਸਰਬਜੀਤ ਰਾਏ, ਐੱਸ.ਪੀ. ਤੇਜਵੀਰ ਸਿੰਘ ਹੁੰਦਲ ਡੀ.ਐੱਸ.ਪੀ. ਭਾਰਤ ਭੂਸ਼ਨ,ਐੱਸ.ਐੱਚ.ਓ. ਜਰਨੈਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਹੋਏ। ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।