by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਮੀਡਿਆ ਨਾਲ ਗੱਲਬਾਤ ਕਰਦੀਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਗਜ਼ਿਟ ਪੋਲ ਸਭ ਝੂਠ ਹੈ ਨਤੀਜੇ ਈਵੀਐੱਮ ਮਸ਼ੀਨਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਨਤੀਜਿਆਂ ਤੋਂ ਬਾਅਦ ਸਭ ਕੁਝ ਸਾਹਮਣੇ ਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ 20 ਫਰਵਰੀ ਨੂੰ ਹੋਈ ਸੀ ਜਿਸ ਦੇ ਨਤੀਜੇ ਕੱਲ੍ਹ ਯਾਨੀ 10 ਮਾਰਚ ਨੂੰ ਆਉਣੇ ਹਨ।