by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਚੋਣ ਨਤੀਜਿਆਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ 'ਚ 10 ਮਾਰਚ ਨੂੰ ਚੋਣ ਨਤੀਜੇ ਆਉਣੇ ਹਨ ਅਤੇ ਇਸ ਤੋਂ ਪਹਿਲਾਂ ਦੋਹਾਂ ਆਗੂਆਂ ਦੀ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਅਹਿਮ ਮਸਲਿਆਂ 'ਤੇ ਵੀ ਵਿਚਾਰ-ਚਰਚਾ ਕੀਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬੈਠਕ ਦੌਰਾਨ ਯੂਕ੍ਰੇਨ 'ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਅਤ ਰਿਹਾਈ ਦੀ ਮੰਗ ਵੀ ਕੈਪਟਨ ਵੱਲੋਂ ਅਮਿਤ ਸ਼ਾਹ ਨੂੰ ਕੀਤੀ ਗਈ ਹੈ। ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨਜਮੈਂਟ ਬੋਰਡ ਮੁੱਦੇ 'ਤੇ ਵੀ ਦੋਹਾਂ ਆਗੂਆਂ ਵਿਚਾਲੇ ਗੱਲਬਾਤ ਹੋਈ ਹੈ।