by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਰ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਸਿਆਸਤ 'ਚ ਹਲਚਲ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ ਅੱਜ ਨਵਜੋਤ ਕੌਰ ਨੇ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਨਵਜੋਤ ਕੌਰ ਨੇ ਉਕਤ ਆਗੂਆਂ ਨਾਲ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸ ਦੀ ਲੀਡਰਸ਼ਿਪ ਵਲੋਂ ਸਿੱਧੂ ਨੂੰ ਪਾਰਟੀ ਦੀ ਕੋਈ ਵੱਡੀ ਜਿੰਮੇਵਾਰੀ ਦਿੱਤੀ ਜਾਵੇਗੀ ।