by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਤੋਂ ਜੈੱਡ ਸ੍ਰੇਣੀ ਦੀ ਸਕਿਓਰਿਟੀ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਦੇ ਮੈਂਬਰ ਭਾਈ ਮਨਜੀਤ ਸਿੰਘ ਪਾਰਟੀ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜ਼ੈੱਡ ਪੁਲਿਸ ਸੁਰੱਖਿਆ ਨਾ ਲੈਣ, ਕਿਉਂਕਿ ਖਾਲਸਾ ਪੰਥ ਖੁਦ ਅਕਾਲ ਤਖਤ ਦੇ ਜਥੇਦਾਰ ਦੀ ਰਾਖੀ ਕਰ ਰਿਹਾ ਹੈ।
ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਕਿਹਾ ਕਿ ਸਕਿਓਰਿਟੀ ਲੈਣੀ ਜਾ ਨਹੀਂ ਇਹ ਜਥੇਦਾਰ ਦਾ ਫੈਸਲਾ ਹੋਵੇਗਾ। ਕੇਂਦਰ ਸਰਕਾਰ ਨੂੰ ਪਤਾ ਲੱਗ ਗਿਆ ਕਿ ਜਥੇਦਾਰ ਨੂੰ ਸਕਿਓਰਿਟੀ ਚਾਹੀਦੀ ਹੈ ਪਰ ਸੂਬਾ ਸਰਕਾਰ ਉਨ੍ਹਾਂ ਦੀ ਸਕਿਓਰਿਟੀ ਵਾਪਸ ਲੈ ਰਹੇ।