by vikramsehajpal
ਵਾਸ਼ਿੰਗਟਨ ਡੈਸਕ (ਐਨ.ਆਰ.ਆਈ.ਮੀਡਿਆ) : US ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ 20 ਜਨਵਰੀ ਨੂੰ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਵਿਸ਼ਾਲ ਨਹੀਂ ਹੋਵੇਗਾ। ਉਹ ਵਰਚੁਅਲ ਵਰਗੇ ਸਮਾਗਮ ਵਿਚ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣਗੇ। ਕੋਰੋਨਾ ਇਨਫੈਕਸ਼ਨ ਨੂੰ ਦੇਖਦੇ ਹੋਏ ਵੱਡਾ ਸਮਾਗਮ ਨਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਦੱਸ ਦਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਅਹੁਦਿਆਂ ਲਈ ਸਹੁੰ ਚੁੱਕ ਸਮਾਗਮ ਖੁੱਲ੍ਹੇ ਵਿਚ ਹੁੰਦਾ ਹੈ। ਇਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੁੰਦੇ ਹਨ। ਇਸ ਕਰਕੇ ਇਨਫੈਕਸ਼ਨ ਦਾ ਖ਼ਤਰਾ ਵੱਧ ਸਕਦਾ ਹੈ।
ਨਵੇਂ ਚੁਣੇ ਰਾਸ਼ਟਰਪਤੀ ਬਾਇਡਨ ਨੇ ਆਪਣੇ ਜੱਦੀ ਸ਼ਹਿਰ ਡੈਲਾਵੇਅਰ ਦੇ ਵਿਲਮਿੰਗਟਨ ਵਿਚ ਸ਼ੁੱਕਰਵਾਰ ਨੂੰ ਕਿਹਾ ਕਿ ਮੇਰਾ ਅਨੁਮਾਨ ਹੈ ਕਿ ਸਹੁੰ ਚੁੱਕ ਸਮਾਗਮ ਵਿਸ਼ਾਲ ਨਹੀਂ ਹੋਵੇਗਾ। ਮੈਨੂੰ ਲੱਗਦਾ ਹੈ ਕਿ ਵਰਚੁਅਲ ਤਰੀਕੇ ਨਾਲ ਸਾਰੇ ਸੂਬਿਆਂ ਅਤੇ ਪੂਰੇ ਅਮਰੀਕਾ ਦੇ ਲੱਖਾਂ ਲੋਕ ਸਮਾਗਮ ਨੂੰ ਦੇਖ ਸਕਣਗੇ।