by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੋਇਡਾ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਨਾਲੇਜ ਪਾਰਕ ਕੋਲ ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ ਵਾਪਰ ਗਿਆ । ਦੱਸਿਆ ਜਾ ਰਿਹਾ ਕਿ 2 ਬੱਸਾਂ ਵਿੱਚ ਟੱਕਰ ਹੋਣ ਨਾਲ 3 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ । ਜਦੋ ਕਿ 2 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਾਦਸੇ ਵਾਲੀ ਜਗ੍ਹਾ ਪਹੁੰਚ ਕੇ ਰੈਸਕਿਊ ਆਪ੍ਰੇਸ਼ਨ ਵਿੱਚ ਜੁਟ ਗਈ ਹੈ ।