by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੱਛਮੀ ਅਫਰੀਕੀ ਦੇਸ਼ ਬੇਨਿਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੱਸ ਤੇ ਟਰੱਕ ਦੀ ਟੱਕਰ ਹੋਣ ਕਾਰਨ 22 ਲੋਕ ਜਿੰਦਾ ਸੜ ਗਏ, ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਦੱਸਿਆ ਜਾ ਰਿਹਾ ਹਾਦਸਾ ਦਾਸਾ ਜੂਮੇ ਦੇ ਕੋਲ ਵਾਪਰਿਆ ਹੈ ।
ਨਿਰਦੇਸ਼ਕ ਨੇ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ਹੈ, ਸਰਕਾਰ ਵਲੋਂ ਪੀੜਤ ਪਰਿਵਾਰਾਂ ਪ੍ਰਤੀ ਪੂਰੀ ਹਮਦਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ ਨੇ ਸਾਨੂੰ ਫਿਰ ਤੋਂ ਯਾਦ ਕਰਵਾਇਆ ਹੈ ਕਿ ਸਾਡੀ ਸੜਕਾਂ 'ਤੇ ਸੁਰੱਖਿਆ ਲਗਾਤਾਰ ਚੁਣੌਤੀ ਬਣਦੀ ਹੋਏ ਨਜ਼ਰ ਆ ਰਹੀ ਹੈ ਤੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ । ਫਿਲਹਾਲ ਹਾਦਸੇ ਦੇ ਕਾਰਨਾਂ ਦਾ ਹਾਲੇ ਪਤਾ ਨਹੀ ਲੱਗ ਸਕਿਆ ਹੈ , ਪ੍ਰਸ਼ਾਸਨ ਵਲੋਂ ਜਾਂਚ ਕੀਤੀ ਜਾ ਰਹੀ ਹੈ।