by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ 'ਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ 4 ਪੰਜਾਬੀਆਂ ਦੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਗੰਭੀਰ ਜਖ਼ਮੀ ਹੋ ਗਿਆ । ਦੱਸਿਆ ਜਾ ਰਿਹਾ ਇਹ ਹਾਦਸਾ ਉਸ ਸਮੇ ਵਾਪਰਿਆ, ਜਦੋ ਉਹ ਸਾਰੇ ਵਿਅਕਤੀ ਖੇਤਾਂ 'ਚ ਕੰਮ ਕਰ ਕੇ ਕਾਰ 'ਚ ਘਰਾਂ ਨੂੰ ਜਾ ਰਹੇ ਸੀ। ਕਾਰ ਦੀ ਤੇਜ਼ ਰਫ਼ਤਾਰ ਹੋਣ ਕਾਰਨ ਇੱਕ ਵਾਹਨ ਨਾਲ ਟਕਰਾ ਗਈ।
ਟੱਕਰ ਇੰਨੀ ਭਿਆਨਕ ਸੀ ਕਿ 4 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਸ ਹਾਦਸੇ 'ਚ ਹਰਜਿੰਦਰ ਭੁੱਲਰ ਗੰਭੀਰ ਜਖ਼ਮੀ ਹੋ ਗਿਆ। ਜਿਸ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ । ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ ਕਿਸ਼ਨ ਸਿੰਘ ਵਾਸੀ ਤਰਨਤਾਰਨ, ਭੁਪਿੰਦਰ ਕੁਮਾਰ ਵਾਸੀ ਜਲੰਧਰ, ਹਰਪਾਲ ਸਿੰਘ ਵਾਸੀ ਸ਼੍ਰੀ ਮੁਕਤਸਰ ਸਾਹਿਬ ਤੇ ਬਲਜਿੰਦਰ ਸਿੰਘ ਵਾਸੀ ਤਰਨਤਾਰਨ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਵਲੋਂ ਲਾਸ਼ਾ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ।