by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿਊਬਿਕ ਦੇ ਲਾਨੋਡੀਏਰ ਖੇਤਰ 'ਚ ਇੱਕ ਘਰ ਨੂੰ ਅੱਗ ਲੱਗਣ ਨਾਲ 4 ਬੱਚਿਆਂ ਸਮੇਤ ਇਕੋ ਪਰਿਵਾਰ ਦੇ 6 ਜੀਆਂ ਮੌਤ ਹੋ ਗਈ। ਪੁਲਿਸ ਅਨੁਸਾਰ ਅੱਗ ਲੱਗਣ ਕਾਰਨ 8 ਸਾਲ ਤੋਂ ਘੱਟ ਉਮਰ ਦੇ 4 ਬੱਚਿਆਂ ਤੇ 2 ਬਾਲਗਾਂ ਦੀ ਮੌਤ ਹੋ ਗਈ ਹੈ । ਅਧਿਕਾਰੀਆਂ ਨੇ ਕਿਹਾ ਕਿ ਜਦੋ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਸੀ ,ਉਸ ਸਮੇ ਫਾਇਰ ਫਾਈਟਰਾਂ ਨੇ 4 ਪੀੜਤਾ ਨੂੰ ਅੰਦਰ ਪਾਇਆ ਪਰ ਬਾਅਦ 'ਚ ਉਨ੍ਹਾਂ ਨੂੰ ਹੋਰ ਲਾਸ਼ਾਂ ਬਰਾਮਦ ਹੋਇਆ । ਜਾਣਕਾਰੀ ਅਨੁਸਾਰ ਜਦੋ ਘਰ ਨੂੰ ਅੱਗ ਲੱਗੀ ਸੀ, ਉਸ ਸਮੇ ਪੀੜਤ ਸੁੱਤੇ ਹੋਏ ਸਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।