by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਕਾਰਾਂ ਦੀ ਰੇਸ ਕਾਰਨ ਇੱਕ ਸਾਈਕਲ ਸਵਾਰ ਨੌਜਵਾਨ ਵਾਹਨ ਦੀ ਲਪੇਟ 'ਚ ਆ ਗਿਆ। ਟੱਕਰ ਇੰਨੀ ਜ਼ਬਰਦਸਤ ਦੀ ਕਿ ਮ੍ਰਿਤਕ ਨੌਜਵਾਨ ਦਾ ਸਿਰ ਕਾਰ 'ਚ ਫਸ ਗਿਆ । ਕਾਰ ਚਾਲਕ ਨੌਜਵਾਨ ਨੇ ਕਾਰ ਨੂੰ ਰੋਕਣ ਦੀ ਬਜਾਏ ਮ੍ਰਿਤਕ ਦਾ ਸਿਰ ਕਾਰ ਸਮੇਤ ਲੈ ਗਿਆ। ਪੁਲਿਸ ਵਲੋਂ ਮ੍ਰਿਤਕ ਦੇ ਸਿਰ ਦੀ ਕਾਫੀ ਭਾਲ ਕੀਤੀ ਗਈ ਪਰ ਸਿਰ ਦਾ ਕੁਝ ਪਤਾ ਨਹੀਂ ਲੱਗਾ। ਸਿਰ ਨਾ ਮਿਲਣ ਕਾਰਨ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾ ਰਿਹਾ । ਮ੍ਰਿਤਕ ਨੌਜਵਾਨ ਦੀ ਪਛਾਣ ਨਵਦੀਪ ਕੁਮਾਰ ਦੇ ਰੂਪ 'ਚ ਹੋਈ ਹੈ । ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ । ਮ੍ਰਿਤਕ ਨਵਦੀਪ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਬਰ ਸੀ ।