ਵੱਡਾ ਹਾਦਸਾ : ਫਰਨੀਚਰ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ASI ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਜੀਟੀ ਰੋਡ ਕੋਲ ਸਥਿਤ JS ਫਰਨੀਚਰ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ASI ਸਮੇਤ ਕਈ ਲੋਕ ਜਖ਼ਮੀ ਹੋ ਗਏ ਹਨ । ਅੱਗ ਇੰਨੀ ਭਿਆਨਕ ਸੀ ਕਿ ਸ਼ੋਅਰੂਮ ਦਾ ਸਾਰਾ ਸਾਮਾਨ ਸੜ ਗਿਆ। ਦੱਸਿਆ ਜਾ ਰਿਹਾ ਕਿ ਅੱਗ ਨੇ ਉਕਤ ਬਿਲਡਿੰਗ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ । ਜਾਣਕਾਰੀ ਅਨੁਸਾਰ JS ਫਰਨੀਚਰ ਸ਼ੋਅਰੂਮ ਦੇ ਮਾਲਕ ਜਸਦੀਪ ਸਿੰਘ ਪਿਛਲੇ ਲੰਬੇ ਸਮੇ ਤੋਂ ਫਰਨੀਚਰ ਸ਼ੋਅਰੂਮ ਦਾ ਕਾਰੋਬਾਰ ਕਰ ਰਹੇ ਸੀ ।

ਸ਼ਾਮ ਜਦੋ ਉਹ ਆਪਣਾ ਸ਼ੋਅਰੂਮ ਬੰਦ ਕਰ ਕੇ ਚਲੇ ਗਏ ਸੀ ਤੇ ਕੁਝ ਸਮੇ ਬਾਅਦ ਅਚਾਨਕ ਸ਼ੋਅ ਰੂਮ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ । ਇਸ ਭਿਆਨਕ ਅੱਗ ਦੀ ਲਪੇਟ 'ਚ ਆਉਣ ਨਾਲ ASI ਦਲਜੀਤ ਸਿੰਘ ਤੇ ਹੋਰ ਵੀ ਕਈ ਲੋਕ ਜਖ਼ਮੀ ਹੋ ਗਏ ਹਨ । ਜਿਨ੍ਹਾਂ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ । ਫਿਲਹਾਲ ਪੁਲਿਸ ਵਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ।