by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਗਲਾਦੇਸ਼ ਦੇ ਮੁਨਸ਼ੀਗੰਜ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਦਮਾ ਨਦੀ ਦੀ ਸਹਾਇਕ ਨਦੀ 'ਚ 50 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਟਲ ਗਈ। ਇਸ ਹਾਦਸੇ ਦੌਰਾਨ 8 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ,ਜਦਕਿ ਕਈ ਲੋਕ ਲਾਪਤਾ ਹੋ ਗਏ ਹਨ । ਅਧਿਕਾਰੀਆਂ ਅਨੁਸਾਰ ਇਹ ਘਟਨਾ ਦੇਰ ਰਾਤ 9 ਵਜੇ ਦੇ ਕਰੀਬ ਵਾਪਰੀ, ਜਦੋ ਕਿਸ਼ਤੀ ਰਾਜਧਾਨੀ ਢਾਕਾ ਤੋਂ ਕਰੀਬ 30 ਕਿਲੋਮੀਟਰ ਦੂਰ ਨਦੀ 'ਚ ਜਾ ਰਹੀ ਸੀ। ਇਸ ਦੌਰਾਨ ਅਚਾਨਕ ਕਿਸ਼ਤੀ ਰੇਤ ਨਾਲ ਟੱਕਰਾਂ ਕੇ ਪਲਟ ਗਈ । ਡਿਊਟੀ ਅਧਿਕਾਰੀਆਂ ਵੱਲੋ ਹੁਣ ਤੱਕ ਸਥਾਨਕ ਲੋਕਾਂ ਦੀ ਮਦਦ ਨਾਲ 3 ਮਹਿਲਾਵਾਂ ਤੇ 3 ਬੱਚਿਆਂ ਸਣੇ 2 ਪੁਰਸ਼ਾਂ ਦੀਆਂ ਲਾਸ਼ਾਂ ਬਾਹਰ ਕੱਢਿਆ ਗਈਆਂ ਹਨ । ਅਧਿਕਾਰੀਆਂ ਅਨੁਸਾਰ ਇਹ ਘਟਨਾ ਤੋਂ ਬਾਅਦ ਜ਼ਿਆਦਾਤਰ ਲੋਕ ਤੈਰ ਕੇ ਕਿਨਾਰੇ ਤੱਕ ਪਹੁੰਚ ਗਏ।