by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਤੇਜ਼ ਰਫਤਾਰ ਆ ਰਹੀ ਬਲਕਰ ਕਾਰਨ 3 ਵਾਹਨ ਆਪਸ 'ਚ ਟਕਰਾ ਗਏ। ਇਹ ਗੱਡੀਆਂ ਸਤਨਾ 'ਚ ਸਾਬਰੀ ਜਯੰਤੀ ਦੇ ਮੌਕੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਆਯੋਜਿਤ ਕੋਲ ਜਨਜਾਤੀ ਮਹਾਕੁੰਭ ਤੋਂ ਵਾਪਸ ਪਰਤ ਰਹੀਆਂ ਸਨ। ਹਾਦਸਾ ਇਨ੍ਹਾਂ ਭਿਆਨਕ ਸੀ ਕਿ 15 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਮੁੱਖ ਮੰਤਰੀ ਸ਼ਿਵਰਾਜ ਸਿੰਘ ਨੇ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਜਦਕਿ ਜਖ਼ਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ।