by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਜੋਧਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੋਧਪੁਰ ਤੋਂ ਓਸੀਆਂ ਜਾ ਰਹੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ । ਟਰੱਕ ਇੰਨੀ ਜ਼ਬਰਦਸਤ ਸੀ ਕਿ ਦੋਵੇ ਗੱਡੀਆਂ ਦੇ ਕੈਬਿਨਾਂ 'ਚ ਬੈਠੇ ਲੋਕ ਇਨ੍ਹਾਂ ਵਿੱਚ ਫਸ ਗਏ। ਹਾਦਸੇ ਤੋਂ ਬਾਅਦ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜਖਮੀਆਂ ਵਿੱਚ 5 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਰਕਾਰ ਵਲੋਂ ਮ੍ਰਿਤਕਾ ਤੇ ਜਖ਼ਮੀਆਂ ਦੇ ਪਰਿਵਾਰਾਂ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ । ਫਿਲਹਾਲ ਪੁਲਿਸ ਵਲੋਂ ਬੱਸ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢੀਆਂ ਜਾ ਰਿਹਾ ਹੈ ।