by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਇਸਲਾਮਾਬਾਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਅੱਗ ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹਾਦਸੇ ਦੌਰਾਨ ਇਕੋ ਪਰਿਵਾਰ ਦੇ 3 ਜੀਆਂ ਦੀ ਮੌਕੇ 'ਤੇ ਮੌਤ ਹੋ ਗਈ। ਮਕਾਨ ਮਾਲਕ ਗੁਰਵਿੰਦਰ ਸਿੰਘ ਨੇ ਕਿਹਾ ਘਰ ਦੇ ਅੰਦਰ 7 ਮੈਬਰ ਰਹਿੰਦੇ ਸਨ ,ਜੋ ਲਈ ਅੱਗ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਝੁਲਸ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹੁਣ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਵਲੋਂ 3 ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ,ਜਦਕਿ ਬਾਕੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਫਿਲਹਾਲ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ।