by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਜਾ ਰਹੇ 6 ਲੋਕਾਂ ਦੀ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਦੌਰਾਨ ਕਈ ਲੋਕ ਗੰਭੀਰ ਜਖ਼ਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਦੌਰਾਨ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਮਾਰਗ ਦੇ ਕੋਲ ਪਿੰਡ ਸੋਨਰਈ ਤੇਜ਼ ਰਫ਼ਤਾਰ ਇਨੋਵਾ ਕਾਰ ਦਰੱਖਤ ਨਾਲ ਟਕਰਾਉਣ ਕਾਰਨ ਕਈ ਲੋਕ ਜਖ਼ਮੀ ਹੋ ਗਏ। ਪੁਲਿਸ ਟੀਮ ਨੇ ਬਚਾਅ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਖੱਡ 'ਚੋ ਬਾਹਰ ਕੱਢਿਆ ਤੇ ਸਾਰਿਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ 6 ਲੋਕਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਸਵਾਰ ਸਾਰੇ ਲੋਕ ਪੰਜਾਬ ਤੋਂ ਲੁਧਿਆਣਾ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਆਏ ਸਨ। ਮ੍ਰਿਤਕਾਂ ਦੀ ਪਛਾਣ ਹੀਰਾ ਲਾਲ, ਰਾਮਾ ,ਮੁਕੇਸ਼ ,ਵੀਰੂ ,ਪੁਤੀ ਹਰੀਸ਼ ਦੇ ਰੂਪ 'ਚ ਹੋਈ ਹੈ ।