ਨੈਸ਼ਨਲ ਹਾਈਵੇਅ ਤੇ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, 2 ਜ਼ਖਮੀ

by nripost

ਜਲੰਧਰ (ਰਾਘਵ): ਜਲੰਧਰ-ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਨਕੋਦਰ ਹਾਈਵੇਅ 'ਤੇ ਇਕ ਟਰਾਲਾ ਸੜਕ 'ਤੇ ਚੜ੍ਹਨ ਲੱਗਾ ਸੀ ਕਿ ਪਿੱਛੇ ਤੋਂ ਆ ਰਹੇ ਐਕਟਿਵਾ ਸਵਾਰ ਨੌਜਵਾਨਾਂ ਨਾਲ ਟਕਰ ਹੋ ਗਈ, ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਮੌਕੇ ਉਤੇ ਥਾਣਾ ਲਾਂਬੜਾ ਦੀ ਪੁਲਸ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਮ੍ਰਿਤਕਾਂ ਦੀ ਪਛਾਣ ਜਸ਼ਨਦੀਪ ਅਤੇ ਲੱਕੀ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੋਵੇਂ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਦੀ ਦਿਲ-ਦਹਿਲਾ ਦੇਣ ਵਾਲੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ਫੁਟੇਜ ਵਿੱਚ ਵੇਖਿਆ ਜਾ ਸਕਦਾ ਹੈ ਕਿ ਐਕਟਿਵਾ ਸਵਾਰ ਚਾਰ ਨੌਜਵਾਨ ਇਕ ਖੜ੍ਹੇ ਟਰੱਕ ਨਾਲ ਟਕਰਾ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।