by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਇਕ ਇਲਾਕੇ ਦੀ ਬੀਤੀ ਦਿਨ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇਕ ਕੁੜੀ ਨਸ਼ੇ ਦੀ ਹਾਲਤ 'ਚ ਟਲੀ ਨਜ਼ਰ ਆ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੇ ਇਲਾਕੇ 'ਚ ਸਰਚ ਅਭਿਆਨ ਵੀ ਚਲਾਇਆ ਗਿਆ ਸੀ। ਪੁਲਿਸ ਨੇ ਛਾਪੇਮਾਰੀ ਦੌਰਾਨ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ।
ਇਸ ਤੋਂ ਇਲਾਵਾ ਪੁਲਿਸ ਨੇ 12 ਹੋਰ ਸ਼ਕੀ ਵਿਅਕਤੀਆਂ ਨੂੰ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋ ਵਿਧਾਇਕ ਜੀਵਨਜੋਤ ਕੌਰ ਨੇ ਉਸ ਕੁੜੀ ਦੀ ਵੀਡੀਓ ਦੇਖੀ ਤਾਂ ਉਸ ਨੇ ਉਸ ਨਸ਼ੇ 'ਚ ਟਲੀ ਕੁੜੀ ਨੂੰ ਨਸ਼ਾ ਛੁਡਾਊ ਕੇਂਦਰ 'ਚ ਦਾਖਿਲ ਕਰਵਾਇਆ। ਵਿਧਾਇਕ ਨੇ ਕਿਹਾ ਕਿ ਇਹ ਵਿਆਹੀ ਕੁੜੀ ਪਿੰਡ ਲਹਿਰਾਗਾਗਾ ਦੀ ਦੱਸੀ ਜਾ ਰਹੀ ਹੈ। ਇਹ ਕੁੜੀ ਗੁਰੂ ਨਗਰੀ ਵਿੱਚ ਮੱਥਾ ਟੇਕਣ ਲਈ ਆਈ ਹੋਈ ਸੀ।