by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ 800 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਨਸ਼ੇ ਨੂੰ ਨਸ਼ਟ ਕੀਤਾ ਹੈ। ਜਿਸ 'ਚ 151 ਕਿਲੋਗ੍ਰਾਮ ਹੈਰੋਇਨ ਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ 'ਚ ਸਾੜ ਕੇ ਨਸ਼ਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵਲੋਂ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ । ਇਸ ਮੌਕੇ 'ਤੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਬਰ ਸਮੇਤ ਹੋਰ ਵੀ ਉੱਚ ਅਧਿਕਾਰੀ ਮੌਜੂਦ ਹਨ । ਸੂਤਰਾਂ ਅਨੁਸਾਰ ਐਸ. ਐਸ .ਓ. ਸੀ ਅੰਮ੍ਰਿਤਸਰ ਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟੋਪਿਕ ਸਬਸਟੈਸ ਐਕਟ ,1985 ਤਹਿਤ ਦਰਜ ਮਾਮਲੇ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ।