by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਪੰਜਾਬ 'ਚ ਹੁਣ ਅਨੰਦ ਮੈਰਿਜ ਐਕਟ ਪੂਰੀ ਤਰਾਂ ਲਾਗੂ ਹੋਵੇਗਾ । ਦੱਸ ਦਈਏ ਕਿ ਭਗਵੰਤ ਮਾਨ ਆਪਣੀ ਪਤਨੀ ਨਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ਼੍ਰੀ ਕੇਸਗੜ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਪੂਰੀ ਦੁਨੀਆਂ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਜੀ ਦੇ ਸਿਧਾਂਤਾਂ 'ਤੇ ਚੱਲਣ ਦੀ ਅਪੀਲ ਕੀਤੀ।