ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਵਲੋਂ ਖੇਡਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹਨ। ਹੁਣ ਤੱਕ ਦੇ ਸਭ ਤੋਂ ਵੱਡੇ ਮੇਲੇ ਦੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। CM ਮਾਨ ਨੇ ਕਿਹਾ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਤੇ ਇਕ 'ਖੇਡ ਮੇਲਾ'ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।
ਉਨ੍ਹਾਂ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਹਨ ਕਿ ਪੰਜਾਬ ਦੇ ਨੌਜਵਾਨਾਂ ਆਪਣੀ ਖੇਡਾਂ ਨਾਲ ਜੁੜੇ ਰਹਿਣ ਤੇ ਇਸ ਨੂੰ ਅਗੇ ਲੈ ਕੇ ਜਾਣ CM ਮਾਨ ਨੇ ਕਿਹਾ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਵਧੀਆਂ ਮਾਹੌਲ ਮਿਲੇ ਤਾਂ ਉਹ ਕੁਝ ਵੀ ਕਰ ਸਕਦੇ ਹਨ। CM ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲਾ ਅਜਿਹਾ ਮੇਲਾ ਹੋਵੇਗਾ। ਜਿਸ ਵਿੱਚ ਖਿਡਾਰੀਆਂ ਤੇ ਨਾਗਰਿਕ ਸਣੇ ਚਾਰ ਲੱਖ ਤੋਂ ਵੱਧ ਤੋਂ ਹਿਸਾ ਲੈਣਗੇ।
ਉਨ੍ਹਾਂ ਨੇ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿੱਤਣ ਵਾਲੇ ਨੂੰ 5 ਕਰੋੜ ਦਾ ਇਨਾਮ ਵੀ ਦਿੱਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰਾਂ ਦੀ ਅਨੂਠੀ ਪਹਿਲਾ ਕਦਮ ਹੈ ਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ਵਿੱਚ ਸਾਥ ਦੇਣ ਉਨ੍ਹਾਂ ਨੇ ਕਿਹਾ ਕਿ ਮੈ ਅਪੀਲ ਕਰਦਾ ਹੈ ਕਿ ਹਰ ਕੋਈ ਇਸ ਮੇਲੇ ਵਿੱਚ ਭਾਗ ਲਵੇ। ਜਿਸ ਨਾਲ ਖੇਡਾਂ ਵਿੱਚ ਸਾਡਾ ਪੰਜਾਬ ਹੋਰ ਵੀ ਅਗੇ ਜਾਵੇ ।