by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਪਾਰਟੀ ਦੇ ਕੌਮੀ ਬੁਲਾਰੇ ਰਾਘਵ ਚੱਢਾ ਨੂੰ ਵੱਡਾ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਕਿ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਸਸਪੈਂਡ ਕਰ ਦਿੱਤਾ ਗਿਆ । ਇਸ ਦੇ ਨਾਲ ਆਮ ਆਦਮੀ ਪਾਰਟੀ ਤੋਂ ਸਸੰਦ ਮੈਬਰ ਸੰਜੇ ਸਿੰਘ ਦੀਆਂ ਵੀ ਮੁਸ਼ਕਲਾਂ ਵੱਧ ਰਹੀਆਂ ਹਨ। ਉਨ੍ਹਾਂ ਦਾ ਸਸਪੈਂਸ਼ਨ ਵੀ ਵਧਾ ਦਿੱਤਾ ਗਿਆ । ਆਪ ਪਾਰਟੀ ਦੇ ਦੋਵਾਂ ਆਗੂਆਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਫੈਸਲਾ ਆਉਣ ਤੱਕ ਰਾਜ ਸਭਾ ਤੋਂ ਸਸਪੈਂਡ ਕੀਤਾ ਗਿਆ । ਦੱਸਣਯੋਗ ਹੈ ਕਿ 5 ਸਸੰਦ ਮੈਬਰਾਂ ਦਾ ਕਹਿਣਾ ਹੈ ਕਿ ਦਿੱਲੀ ਸੇਵਾ ਬਿੱਲ ਨੂੰ ਉਨ੍ਹਾਂ ਦੀ ਸਹਿਮਤੀ ਦੇ ਬਿਨਾਂ ਸਿਲੈਕਟ ਕਮੇਟੀ ਨੂੰ ਭੇਜਣ ਦੇ ਪ੍ਰਸਤਾਵ 'ਤੇ ਉਨ੍ਹਾਂ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਇਹ ਪ੍ਰਸਤਾਵ ਆਮ ਆਦਮੀ ਪਾਰਟੀ ਦੇ ਸਸੰਦ ਮੈਬਰ ਰਾਘਵ ਚੱਢਾ ਨੇ ਪੇਸ਼ ਕੀਤਾ। ਫਿਲਹਾਲ ਇਸ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ।