Big Breaking: ਕਾਂਗਰਸ ਨੂੰ ਵੱਡਾ ਝਟਕਾ, ਵਿਧਾਇਕਾਂ ਸਮੇਤ ਭਾਜਪਾ ‘ਚ ਸ਼ਾਮਲ ਹੋ ਸਕਦੇ ਨੇ ਨਵਜੋਤ ਸਿੱਧੂ!

by jaskamal

ਪੱਤਰ ਪ੍ਰੇਰਕ : ਲੋਕ ਸਭਾ ਚੋਣਾਂ ਕਾਰਨ ਜਿੱਥੇ ਸਿਆਸੀ ਪਾਰਟੀਆਂ ਵਿੱਚ ਪਾਰਟੀ-ਬਦਲ ਦਾ ਸਿਲਸਿਲਾ ਜਾਰੀ ਹੈ, ਉੱਥੇ ਹੀ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਹੁਣੇ ਹੁਣੇ ਸੂਤਰਾਂ ਦੇ ਹਵਾਲੇ ਨਾਲ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 3 ਵਿਧਾਇਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਿੱਧੂ 22 ਫਰਵਰੀ ਤੋਂ ਬਾਅਦ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਜਾਣਗੇ। ਸੋਸ਼ਲ ਮੀਡੀਆ 'ਤੇ ਇਹ ਖਬਰ ਵੀ ਵਾਇਰਲ ਹੋਈ ਹੈ ਕਿ ਸਿੱਧੂ 3 ਵਿਧਾਇਕਾਂ ਸਮੇਤ ਭਾਜਪਾ 'ਚ ਸ਼ਾਮਲ ਹੋਣਗੇ। ਫਿਲਹਾਲ ਇਹ ਖਬਰ ਸੂਤਰਾਂ ਤੋਂ ਸਾਹਮਣੇ ਆਈ ਹੈ, The Tv NRI ਇਸ ਦੀ ਪੁਸ਼ਟੀ ਨਹੀਂ ਕਰਦਾ।

ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਨਵਜੋਤ ਸਿੱਧੂ ਪਾਰਟੀ ਦੇ ਆਗੂਆਂ ਤੋਂ ਵੱਖ ਹੋ ਕੇ ਰੈਲੀਆਂ ਕਰ ਰਹੇ ਹਨ, ਜਿਸ ਕਾਰਨ ਮੌਜੂਦਾ ਪੰਜਾਬ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਆਗੂ ਉਨ੍ਹਾਂ ਤੋਂ ਨਾਰਾਜ਼ ਹਨ ਅਤੇ ਉਨ੍ਹਾਂ ਨੂੰ ਚਿਤਾਵਨੀ ਵੀ ਦੇ ਚੁੱਕੇ ਹਨ। ਸਿੱਧੂ ਨੇ ਵੀ ਨਾਂ ਲਏ ਬਿਨਾਂ ਕਈ ਵਾਰ ਸੋਸ਼ਲ ਮੀਡੀਆ 'ਤੇ ਆਪਣਾ ਜਵਾਬ ਦਿੱਤਾ ਹੈ।