by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ 8 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਰਹਿਣਗੇ।
ਜ਼ਿਕਰਯੋਗ ਹੈ ਕਿ ਸਪਰੀਮ ਕੋਰਟ ਵੱਲੋਂ ਮਿਲੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ ਅਤੇ ਡਰੱਗਜ਼ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ।