ਨਿਊਜ਼ ਡੈਸਕ : ਅੰਮ੍ਰਿਤਸਰ ਦੇ BSF ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ 'ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਏ ਜਾਣ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਵਿਚ 4 ਜਵਾਨਾਂ ਦੀ ਮੌਕ ਹੋ ਗਈ ਸੀ। ਜਵਾਨਾਂ ਨੂੰ ਮਾਰਨ ਤੋਂ ਬਾਅਦ BSF ਦੇ ਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਸੀ, ਜਿਸ ਦੀ ਹੁਣ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸੇ ਤਰ੍ਹਾਂ ਇਸ ਘਟਨਾ ’ਚ ਹੁਣ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ 'ਤੇ ਸਥਿਤ BSF ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਿਹਾ ਜਵਾਨ ਸਤੁਪਾ ਮਹਾਰਾਸ਼ਟਰ ਦਾ ਰਹਿਣ ਵਾਲਾ ਸੀ। ਜ਼ੁਬਾਨ ਸਤੁੱਪਾ ਨੇ ਅੱਜ ਸਵੇਰੇ ਡਿਊਟੀ ਦੌਰਾਨ ਰਾਈਫਲ 'ਚੋਂ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਬੀਐੱਸਐੱਫ ਦੇ 4 ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਅਨੁਸਾਰ ਵੱਧ ਡਿਊਟੀ ਲਏ ਜਾਣ ਤੋਂ ਪਰੇਸ਼ਾਨ ਹੋ ਕੇ ਸਤੁੱਪਾ ਨੇ ਇਸ ਘਟਨਾ ਨੂੰ ਆਪਣੀ ਡਿਊਟੀ ਰਾਈਫਲ ਨਾਲ ਅੰਜ਼ਾਮ ਦਿੱਤਾ ਹੈ।