by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਨਾਰੋਵਾਲ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ 'ਪਵਿੱਤਰ ਜਲ' ਨੂੰ ਵੇਚਣ 'ਤੇ ਪਾਕਿਸਤਾਨ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਸਿੱਖ ਸੰਗਤ ਦੇ ਇਤਰਾਜ਼ ਜਤਾਉਣ ਮਗਰੋਂ ਲਿਆ ਗਿਆ।
ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੇ ਕਾਰਜਕਾਰੀ ਅਧਿਕਾਰੀ ਅਤੇ ਏਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਐਡੀਸ਼ਨਲ ਸੈਕਟਰੀ ਰਾਣਾ ਸ਼ਾਹਿਦ ਸਲੀਮ ਨੇ ਜਾਰੀ ਆਦੇਸ਼ ਵਿਚ ਇਸ 'ਤੇ ਰੋਕ ਲਗਾ ਦਿੱਤੀ ਹੈ ਅਤੇ ਚੇਤਾਵਨੀ ਦਾ ਬੋਰਡ ਵੀ ਲਗਵਾ ਦਿੱਤਾ ਹੈ।
ਦੱਸ ਦੇਈਏ ਕਿ ਇਹ ਪਵਿੱਤਰ ਜਲ ਉਸ ਇਤਿਹਾਸਕ ਖੂਹ ਦਾ ਹੈ, ਜਿਸ ਦੇ ਜਲ ਨਾਲ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਖੇਤਾਂ ਦੀ ਸਿੰਚਾਈ ਕੀਤੀ ਸੀ, ਹੁਣ ਇਸ ਖੂਹ ਦੇ ਜਲ ਨੂੰ ਵੇਚਣ ਦਾ ਮੁੱਦਾ ਭਖਦਾ ਜਾ ਰਿਹਾ ਹੈ।