by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਾਇਆ ਜਾਵੇਗਾ। ਇਸ ਗੱਲ ਨੂੰ ਲੈ ਕੇ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਸ ਬਾਰੇ ਹਾਲੇ ਕੋਈ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਪਰ ਸੂਤਰਾਂ ਅਨੁਸਾਰ ਕੇਂਦਰ ਸਰਕਾਰ ਇਹ ਤੈਅ ਕਰ ਚੁੱਕੀ ਹੈ । ਦੱਸ ਦਈਏ ਕਿ ਅਮਰਿੰਦਰ ਸਿੰਘ 2 ਵਾਰ ਸਸੰਦ ਮੈਬਰ ਤੇ 2 ਵਾਰ CM ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ 'ਚ ਹਨ ਤੇ ਉਨ੍ਹਾਂ ਦੀ ਧੀ ਪੰਜਾਬ ਭਾਜਪਾ ਦੀ ਉਪ -ਪ੍ਰਧਾਨ ਹੈ । ਮਹਾਰਾਸ਼ਟਰ ਦੇ ਰਾਜਪਾਲ ਨੇ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਬਾਰੇ ਟਿੱਪਣੀ ਕੀਤੀ ਸੀ। ਜਿਸ ਕਾਰਨ ਕਾਫੀ ਵਿਵਾਦ ਖੜ੍ਹਾ ਹੋ ਗਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸੂਚਨਾ ਦਿੱਤੀ ਕਿ ਉਹ ਆਪਣਾ ਅਹੁਦਾ ਛੱਡਣਾ ਚਾਹੁੰਦੇ ਹਨ ।