by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ 'ਤੇ ਜਾ ਰਹੇ ਹਨ। ਭਗਵੰਤ ਮਾਨ ਦਿੱਲੀ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਪਹਿਲੀ ਗਾਰੰਟੀ 300 ਯੂਨਿਟ ਮੁਫ਼ਤ ਬਿਜਲੀ ਦਾ ਜਲਦ ਐਲਾਨ ਕਰ ਸਕਦੀ ਹੈ।