ਦਿੱਲੀ ਹਾਈ ਕੋਰਟ ਦਾ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਵੱਡਾ ਫ਼ੈਸਲਾ

by

ਨਵੀਂ ਦਿੱਲੀ (Vikram Sehajpal) : 1984 ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਦਿੱਲੀ ਹਾਈ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਜਿਸ ਤਹਿਤ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਆਦੇਸ਼ ਦਿੱਤੇ ਗਏ ਹਨ। 

ਦੱਸ ਦਈਏ ਕਿ ਸਾਲ 2006 ਵਿੱਚ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਕੋਰਟ ਦੇ ਫ਼ੈਸਲੇ ਤੋਂ ਬਾਅਦ ਹੁਣ ਪੀੜਤ ਪਰਿਵਾਰਾਂ ਜਿਨ੍ਹਾਂ ਨੇ ਨੌਕਰੀਆਂ ਲਈ ਅਰਜ਼ੀਆਂ ਪਾਈਆਂ ਸੀ, ਉਨ੍ਹਾਂ ਨੂੰ ਤੁਰੰਤ ਨੌਕਰੀ ਦੇਣ ਲਈ ਕਿਹਾ ਗਿਆ ਹੈ।