by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਵਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ, ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ ਸਖ਼ਤ ਕਰਵਾਈ ਦੇ ਹੁਕਮ ਦਿੱਤੇ ਹਨ। CM ਮਾਨ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਹਾਦਸਿਆਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜਿਸ ਦੇ ਤਹਿਤ ਮੈਰਿਜ ਪੈਲਸ ਦੇ ਬਾਹਰ Breath Analizer ਵਲੋਂ ਚੈਕਿੰਗ ਕੀਤੀ ਜਾਵੇਗੀ । ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਕਿ ਸ਼ਰਾਬ ਪੀ ਕੇ ਗੱਡੀ ਨਾ ਚਲਾਈ ਜਾਵੇ । ਉਨ੍ਹਾਂ ਨੇ ਕਿਹਾ ਕਿ ਨਾਕੇ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਨੂੰ ਉੱਥੇ ਹੀ ਰੋਕਿਆ ਜਾ ਸਕੇ।