by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਦਾ ਵੱਡਾ ਫੈਸਲਾ ਪੰਜਾਬ ਪੁਲਿਸ ਦੇ ADGP ਵਰਿੰਦਰ ਕੁਮਾਰ ਨੂੰ ਸੂਬੇ ਦੀਆਂ ਜੇਲ੍ਹਾਂ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਪੱਤਰ ’ਚ ਦੱਸਿਆ ਗਿਆ ਹੈ ਕਿ ਮੌਜੂਦਾ ਏ. ਡੀ. ਜੀ. ਪੀ. ਜੇਲ ਪ੍ਰਵੀਣ ਕੁਮਾਰ ਸਿਨ੍ਹਾ ਨੂੰ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ।
ਵਰਿੰਦਰ ਕੁਮਾਰ ਇਸ ਸਮੇਂ ਏ. ਡੀ. ਜੀ. ਪੀ. ਪ੍ਰੋਵਿਜ਼ਨਿੰਗ ਪੰਜਾਬ ਦੇ ਤੌਰ ’ਤੇ ਕੰਮ ਕਰ ਰਹੇ ਸਨ। ਹੁਣ ਉਨ੍ਹਾਂ ਨੂੰ ਏ. ਡੀ. ਜੀ. ਪੀ. ਜੇਲ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਵਰਿੰਦਰ ਕੁਮਾਰ ਦੀ ਨਿਯੁਕਤੀ ਨੂੰ ਇਸ ਲਈ ਵੀ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜੇਲ ਵਿਭਾਗ ਦੇ ਨਾਲ ਉੱਚ ਪੱਧਰੀ ਬੈਠਕ ਕੀਤੀ ਸੀ। ਇਸ ਬੈਠਕ ’ਚ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਜੇਲ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਸਨ ਕਿ ਉਹ ਜੇਲਾਂ ਦੇ ਅੰਦਰ ਮੋਬਾਇਲ ਅਤੇ ਨਸ਼ਿਆਂ ਦੇ ਦਾਖਲੇ ਨੂੰ ਪੂਰੀ ਤਰ੍ਹਾਂ ਰੋਕਣ।