by jaskamal
ਪੱਤਰ ਪ੍ਰੇਰਕ : ਹੁਣੇ ਹੁਣੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਨਿਊ ਦਾਣਾ ਮੰਡੀ ਵਿਸ਼ਕਰਮਾ ਚੌਕ 'ਚ ਧਮਾਕਾ ਹੋਇਆ, ਜਿਸ ਕਾਰਨ 3 ਲੋਕ ਬੁਰੀ ਤਰ੍ਹਾਂ ਝੁਲਸ ਗਏ।
ਜਾਣਕਾਰੀ ਅਨੁਸਾਰ ਨਵੀਂ ਦਾਣਾ ਮੰਡੀ ਵਿਸ਼ਕਰਮਾ ਚੌਕ ਸਥਿਤ ਇਕ ਘਰ ਵਿਚ ਫਰਿੱਜ ਦਾ ਕੰਪ੍ਰੈਸ਼ਰ ਫਟਣ ਕਾਰਨ ਭਗਦੜ ਮੱਚ ਗਈ। ਹਾਦਸੇ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਸਥਾਨਕ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ 14 ਸਾਲਾ ਬੱਚੇ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।