by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਖੰਡ ਨਗਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਆਪਣੇ ਖੇਤਾਂ 'ਚ ਸਿੰਚਾਈ ਕਰ ਰਹੇ 2 ਕਿਸਾਨਾਂ ਦਾ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਸੋਮੇਨ ਨੇ ਦੱਸਿਆ ਕਿ ਕਿਸਾਨ ਧਰਮਰਾਜ ਤੇ ਵਿਜੇ ਕੁਮਾਰ ਨੂੰ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉੱਥੇ ਹੀ ਗੋਲੀ ਚੱਲਣ ਦੀ ਆਵਾਜ਼ ਸੁਣਕੇ ਪਿੰਡ ਵਾਸੀ ਮੌਕੇ ਤੇ ਪਹੁੰਚ ਗਏ ਪਰ ਉਦੋਂ ਤੱਕ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਪੁਲਿਸ ਅਨੁਸਾਰ ਇਹ ਕਤਲ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।