by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਦਿਲ - ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕੋ ਪਰਿਵਾਰ ਦੇ 4 ਮੈਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ । ਜਾਣਕਾਰੀ ਅਨੁਸਾਰ ਇਕ ਨੌਜਵਾਨ ਨੇ ਆਪਣੇ ਮਾਤਾ- ਪਿਤਾ ,ਇਕ ਭੈਣ ਤੇ ਦਾਦੀ ਦਾ ਕਤਲ ਕੀਤਾ ਹੈ। ਫਿਲਹਾਲ ਪੁਲਿਸ ਵਲੋਂ ਇਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ।ਮ੍ਰਿਤਕਾ ਦੀ ਪਛਾਣ ਦਿਵਾਨੋ ,ਦਿਨੇਸ਼ ਕੁਮਾਰ, ਦਰਸ਼ਨ ਰਾਣੀ ,ਉਰਵਸ਼ੀ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਕਿ ਦੋਸ਼ੀ ਨੇ ਆਪਣੇ 4 ਪਰਿਵਾਰਿਕ ਮੈਬਰਾਂ ਨੂੰ ਚਾਕੂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ । ਦੋਸ਼ੀ ਨੌਜਵਾਨ ਨਸ਼ੇ ਦਾ ਆਦਿ ਸੀ ਹਾਲੇ 'ਚ ਉਹ ਨਸ਼ਾ ਮੁਕਤੀ ਕੇਂਦਰ ਤੋਂ ਬਾਹਰ ਆਇਆ ਸੀ ।ਇਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਦੋਸ਼ੀ ਦੀ ਪਛਾਣ ਕੇਸ਼ਵ ਦੇ ਰੂਪ 'ਚ ਹੋਈ ਹੈ ।