by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਤਲ ਵਰਗੀਆਂ ਵਾਰਦਾਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਜਲੰਧਰ ਦੇ ਨਕੋਦਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ,ਜਿਥੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਇਸ ਘਟਨਾ ਦੌਰਾਨ ਕੱਪੜਾ ਵਾਪਰੀ ਦਾ ਗੰਨਮੈਨ ਜਖ਼ਮੀ ਗੋ ਗਿਆ। ਜਿਸ ਦਾ ਹਸਪਤਾਲ ਇਲਾਜ ਚੱਲ ਰਿਹਾ ਹੈ।
ਦੱਸਿਆ ਜਾ ਰਿਹਾ ਕਿ ਕੱਪੜਾ ਵਾਪਰੀ ਭੁਪਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨੂੰ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਦੁਕਾਨ 'ਤੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਨਾਲ ਪੂਰੇ ਬਜ਼ਾਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਪੁਲਿਸ ਨੂੰ ਜਦੋ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਤਾਂ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਕੁਝ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ । ਇਸ ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ।