ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੁੜੈਲ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਲੜਾਈ ਤੋਂ ਬਾਅਦ ਪਤੀ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ। ਜਿਸ ਤੋਂ ਤੰਗ ਹੋ ਕੇ ਅੱਜ ਪਤਨੀ ਨੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਰਜਾਈ 'ਚ ਲਪੇਟ ਕੇ ਕਮਰੇ ਨੂੰ ਤਾਲਾ ਲਾ ਫਰਾਰ ਹੋ ਗਈ। ਪੁਲਿਸ ਨੇ ਦੋਸ਼ੀ ਰੂਬੀ ਨੂੰ ਕਾਨਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਹ ਆਪਣੀ ਧੀ ਨਾਲ ਬਿਹਾਰ ਜਾ ਰਹੀ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਜਦੋ ਕਮਰੇ ਦਾ ਦਰਵਾਜ਼ਾ ਤੋੜ ਕੇ ਰਜਾਈ ਵਿੱਚ ਬੰਨ੍ਹੇ ਵਿਅਕਤੀ ਨੂੰ ਬਾਹਰ ਕੱਢਿਆ ਤਾਂ ਉਸ ਦੇ ਮੂੰਹ 'ਚੋ ਖੂਨ ਨਿਕਲ ਰਿਹਾ ਸੀ।
ਪੁਲਿਸ ਉਸ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਲੈ ਕੇ ਗਈ ,ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਪਛਾਣ ਆਸ਼ੀਸ਼ ਦੇ ਰੂਪ 'ਚ ਹੋਈ ਹੈ ।ਰਵਿੰਦਰ ਨੇ ਆਸ਼ੀਸ਼ ਦੇ ਕਤਲ ਦਾ ਸ਼ੱਕ ਉਸ ਦੀ ਪਤਨੀ ਤੇ ਜਤਾਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਵਿੰਦਰ ਸਿੰਘ ਨੇ ਸ਼ਿਕਾਇਤ ਵਿੱਚ ਕਿਹਾ ਕਿ ਉਹ ਮਕਾਨ ਬਣਾਉਣ ਦੀ ਠੇਕੇਦਾਰੀ ਦਾ ਕੰਮ ਕਰਦਾ ਹੈ। ਕੁਝ ਦਿਨ ਪਹਿਲਾਂ ਕਮਰਾ ਕਿਰਾਏ 'ਤੇ ਲੈਣ ਲਈ ਉਨ੍ਹਾਂ ਕੋਲ ਆਸ਼ੀਸ਼ ਤੇ ਉਸ ਦੀ ਪਤਨੀ ਰੂਬੀ ਤੇ ਧੀ ਸੁਲੇਖਾ ਆਈ ਸੀ। ਰਵਿੰਦਰ ਨੇ ਉਨ੍ਹਾਂ ਨੂੰ ਮਕਾਨ 'ਚ ਰੂਮ ਨੰਬਰ 11 ਦੇ ਦਿੱਤਾ ।ਰਵਿੰਦਰ ਨੇ ਦੱਸਿਆ ਕਿ ਰੋਜ਼ਾਨਾ ਹੀ ਦੋਵਾਂ ਵਿਚਾਲੇ ਕੋਈ ਨਾ ਕੋਈ ਗੱਲ ਨੂੰ ਲੈ ਕੇ ਲੜਾਈ ਹੁੰਦੀ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।