by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਮਾਗਮ ਤੋਂ ਆਪਣੇ ਘਰ ਵਾਪਸ ਜਾ ਰਹੇ ਪਤੀ -ਪਤਨੀ 'ਤੇ ਹਮਲਾ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਪਤੀ -ਪਤਨੀ ਨੇ ਹਮਲਾਵਰਾਂ ਦਾ ਵਿਰੋਧ ਕੀਤਾ ਤਾਂ ਪਤਨੀ ਨੇ ਕਾਰ 'ਚੋ ਨਿਕਲ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਪਤਨੀ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਪਿੰਡ ਸ਼ੇਰਪੁਰ ਦਾ ਰਹਿਣ ਵਾਲਾ ਬਲਜਿੰਦਰ ਸਿੰਘ ਆਪਣੀ ਪਤਨੀ ਅਮਰਜੀਤ ਕੌਰ ਨਾਲ ਕਿਸੇ ਸਮਾਗਮ ਤੋਂ ਘਰ ਵਾਪਸ ਆ ਰਿਹਾ ਸੀ। ਜਿਵੇ ਹੀ ਬਲਜਿੰਦਰ ਸਿੰਘ ਦੀ ਕਾਰ ਪਿੰਡ ਢੋਲੇਵਾਲ ਕੋਲ ਪਹੁੰਚੀ ਤਾਂ ਕੁਝ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਕੇ ਉਸ 'ਤੇ ਹਮਲਾ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।