ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕੇਂਦਰੀ ਜੇਲ੍ਹ ਵਿੱਚ 3 ਕੈਦੀਆਂ ਦੀ ਰਿਸ਼ਵਤ ਨਾ ਦੇਣ 'ਤੇ ਕੁੱਟਮਾਰ ਦੇ ਦੋਸ਼ ਲੱਗੇ ਹਨ। ਜੇਲ੍ਹ 'ਚੋ ਜਖ਼ਮੀ ਹੋਏ ਕੈਦੀਆਂ ਦੀ ਵੀਡੀਓ ਵੀ ਸਾਹਮਣੇ ਆਇਆ ਹਨ ।ਦੋਸ਼ਾਂ 'ਚ ਕਿਹਾ ਜਾ ਰਿਹਾ ਕਿ ਉਨ੍ਹਾਂ ਨੂੰ ਸਜ਼ਾ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਬੋਲਣ ਕਾਰਨ ਦਿੱਤੀ ਗਈ ਹੈ ।ਦੱਸਿਆ ਜਾ ਰਿਹਾ ਜਖ਼ਮੀ ਦੇ ਚਚੇਰੇ ਭਰਾ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਸ਼ਿਕਾਇਤ ਦਿੱਤੀ ਹੈ । ਜਾਣਕਾਰੀ ਅਨੁਸਾਰ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ਼ ਹੈ। ਉਹ 7 ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਕੁਝ ਸਮਾਂ ਪਹਿਲਾਂ ਬਾਹਰ ਆਇਆ ਹੈ ।
ਉਸ ਦੇ 2ਭਤੀਜੇ ਅਮਨਦੀਪ ਸਿੰਘ ਤੇ ਗੁਰਅੰਮ੍ਰਿਤ ਸਿੰਘ ਵੀ ਜੇਲ੍ਹ ਵਿੱਚ ਬੰਦ ਹਨ। ਹਰਜੀਤ ਸਿੰਘ ਨੇ ਦੋਸ਼ ਲਗਾਏ ਕਿ ਜੇਲ੍ਹ ਅੰਦਰ ਚੈਕਿੰਗ ਦੋਰਾਨ ਦੋਵਾਂ ਨਾਲ ਕੁੱਟਮਾਰ ਕੀਤੀ ਗਈ ।ਇੱਕ ਦੇ ਮੂੰਹ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਦੂਜੇ ਦੀ ਲੱਤ ਟੁੱਟ ਗਈ। ਜਿਨ੍ਹਾਂ 'ਚੋ ਇੱਕ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ , ਜਦਕਿ ਦੂਜਾ ਜੇਲ੍ਹ 'ਚ ਬੰਦ ਹੈ। ਉਸ ਨੇ ਜੇਲ੍ਹ ਤੋਂ ਬਾਹਰ ਆਉਂਦੇ ਵੀਡੀਓ ਦਿਖਾ ਕਿਹਾ ਕਿ ਪਹਿਲਾਂ ਵੀ ਲਗਾਤਾਰ ਅਜਿਹਾ ਹੁੰਦਾ ਰਿਹਾ ਹੈ ਕਿ ਰਿਸ਼ਵਤ ਨਾ ਦੇਣ 'ਤੇ ਕੈਦੀਆਂ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਜਾਂਦੀ ਹੈ ।