ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਬ ਡਰਾਈਵਰ ਦੇ ਕਤਲ ਦੀ ਗੁੱਥੀ ਹਾਲੇ ਸੁਮਝੀ ਨਹੀ, ਉੱਥੇ ਹੀ ਹੁਣ ਸਿਸਵਾਂ ਡੈਮ ਕੋਲ ਬਲੈਕ ਹੋਲ ਕਲੱਬ ਐਡ ਕੈਫ਼ੇ 'ਚ ਤਾਇਨਾਤ ਸੰਜੇ ਦਾ ਉਸ ਦੇ ਸਾਥੀ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ ਕੁਨਿਹਾਰ ਦਾ ਰਹਿਣ ਵਾਲਾ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਧਰਮਬੀਰ ਸਿੰਘ ਨੇ ਦੱਸਿਆ ਕਿ ਬਲੈਕ ਹੋਲ ਕਲੱਬ ਐਡ ਕੈਫ਼ੇ 'ਚ ਸੰਜੇ ਤੇ ਮਨੀਸ਼ ਤਾਇਨਾਤ ਸਨ।
ਦੋਵਾਂ ਨੇ ਦੇਰ ਰਾਤ ਸ਼ਰਾਬ ਪੀਤੀ ਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ । ਇਸ ਤੋਂ ਬਾਅਦ ਮਨੀਸ਼ ਨੇ ਸੰਜੇ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਲਾਸ਼ ਨੂੰ ਛੱਤ 'ਤੇ ਛੱਡ ਕੇ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਲਾਸ਼ 2 ਦਿਨ ਪੁਰਾਣੀ ਲੱਗ ਰਹੀ ਹੈ। ਕੈਫ਼ੇ ਮਾਲਕ ਅਨੁਸਾਰ ਉਹ ਪਿਛਲੇ ਕਈ ਦਿਨਾਂ ਤੋਂ ਕੈਫ਼ੇ ਨਹੀਂ ਆ ਰਿਹਾ ਸੀ।